Kisan Andolan: ਜਾਂ ਤਾਂ ਸਾਡੀਆਂ ਮੰਗਾਂ ਮੰਨ ਲਓ ਜਾਂ ਫਿਰ ਸਾਨੂੰ ਸ਼ਾਂਤੀ ਨਾਲ ਜਾਣ ਦਿਓ ਦਿੱਲੀ, ਕਿਸਾਨ ਆਗੂਆਂ ਦਾ ਵੱਡਾ ਐਲਾਨ
Kisan Andolan: ਪੰਜਾਬ ਤੇ ਹਰਿਆਣਾ ’ਚੋਂ ਵੱਡੀ ਗਿਣਤੀ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪਹੁੰਚ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਵੱਲ ਵਧਣਗੇ। ਅਸੀਂ ਸ਼ਾਂਤੀ ਨਾਲ ਜਾਵਾਂਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਅੱਜ ਕੇਂਦਰ ਸਰਕਾਰ ਕਿਸਾਨਾਂ ਨਾਲ ਖੂਨ ਦੀ ਹੋਲੀ ਖੇਡੇਗੀ। ਕੇਂਦਰ ਸਾਡੀਆਂ ਮੰਗਾਂ ਮੰਨ ਲਵੇ। ਸਰਕਾਰ ਬੈਰੀਕੇਡ ਹਟਾ ਦੇਵੇ ਅਤੇ ਲੋਕਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋਸ਼ ਨਾਲ ਸਾਵਧਾਨ ਰਹਿਣ ਦੀ ਵੀ ਲੋੜ ਹੈ।