Delhi Kisan Mahapanchayat: ਦਿੱਲੀ ਦੇ ਰਾਮਲੀਲਾ ਮੈਦਾਨ `ਚ ਇਕੱਠੇ ਹੋਣੇ ਸ਼ੁਰੂ ਹੋਏ ਕਿਸਾਨ; ਦੇਖੋ ਪੂਰੀ ਵੀਡੀਓ
Delhi Kisan Mahapanchayat: ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ (ਵੀਰਵਾਰ) ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮਹਾਪੰਚਾਇਤ ਕੀਤੀ ਜਾ ਰਹੀ ਹੈ। ਮਹਾਪੰਚਾਇਤ ਲਈ ਕਈ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਖਾਸ ਤੌਰ ਉਤੇ ਪੰਜਾਬ ਅਤੇ ਹਰਿਆਣਾ ਵਿੱਚੋਂ ਕਿਸਾਨਾਂ ਦੀ ਦਿੱਲੀ ਵਿੱਚ ਆਉਣ ਦੀ ਕਵਾਇਦ ਜਾਰੀ ਹੈ। ਕਿਸਾਨ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ ਅਤੇ ਕਿਸਾਨ ਬੀਬੀਆਂ ਵੱਲੋਂ ਮੋਦੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।