Kotkapura Goli Kand: 2015 `ਚ ਹੋਏ ਕੋਟਕਪੁਰਾ ਗੋਲੀਕਾਂਡ ਨੂੰ ਸੰਗਤਾਂ ਵੱਲੋਂ ਕੀਤਾ ਗਿਆ ਯਾਦ, ਮਨਾਇਆ ਗਿਆ `ਅਰਦਾਸ ਦਿਹਾੜਾ`
Kotkapura firing: 2015 ਦੇ ਵਿੱਚ ਸ੍ਰੀ ਗੁਰੂ ਸਾਹਿਬ ਦੀ ਬੇਅਦਬੀ ਹੋਈ ਅਤੇ ਉਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਾਲ ਗੋਲੀਕਾਂਡ ਵਾਪਰਿਆ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਇਸ ਚੌਂਕ ਦੇ ਵਿੱਚ ਸਿੱਖ ਸੰਗਤਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ ਜਿਸ ਤੋਂ ਪੁਲਿਸ ਵੱਲੋਂ ਲਾਠੀ ਚਾਰਜ ਕੀਤੀ ਗਈ ਸੀ। ਅੱਜ ਓਸੇ ਹੀ ਚੋਂਕ 2 ਵਿੱਚ 14 ਅਕਤੂਬਰ 2024 ਨੂੰ ਸਿੱਖ ਸੰਗਤਾਂ ਵੱਲੋਂ ਅਰਦਾਸ ਦਿਹਾੜਾ ਸਮਾਗਮ ਰੱਖਿਆ ਗਿਆ ਜਿਸ ਵਿੱਚ ਅਰਦਾਸ ਕੀਤੀ ਗਈ ਕਿ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ ਅਤੇ ਜੋ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾਵੇ।