Kuldeep Dhaliwal: ਕੁਲਦੀਪ ਸਿੰਘ ਧਾਲੀਵਾਲ ਨੇ ਜਥੇਦਾਰ ਹਰਪ੍ਰੀਤ ਸਿੰਘ ਤੇ ਵਲਟੋਹਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Kuldeep Dhaliwal: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਵਿਚਾਲੇ ਹੋਏ ਵਿਵਾਦ 'ਤੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿਹਾ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਂਦਾ ਹੈ ਅਤੇ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਗੱਲਾਂ ਸੁਣ ਕੇ ਬਹੁਤ ਦੁੱਖ ਹੋਇਆ। ਜਥੇਦਾਰ ਨੂੰ ਇਸ ਤਰ੍ਹਾਂ ਸਵਾਲ ਕਰਨਾ ਅਤੇ ਧਮਕੀਆਂ ਦੇਣਾ ਬਹੁਤ ਗਲਤ ਹੈ। ਇਸ ਕਾਰਨ ਅਕਾਲੀ ਦਲ ਦੀ ਮੌਜੂਦਾ ਹਾਲਤ ਹੈ। ਸੁਖਬੀਰ ਬਾਦਲ ਤੇ ਮਜੀਠੀਆ ਨੇ ਅਕਾਲੀ ਦਲ ਨੂੰ ਖਤਮ ਕਰ ਦਿੱਤਾ।