Kultar Singh Sandhwan: ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਅਤੇ ਪੰਜਾਬ ਦਾ ਰਹੇਗਾ- ਕੁਲਤਾਰ ਸਿੰਘ ਸੰਧਵਾਂ
Kultar Singh Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਅਤੇ ਪੰਜਾਬ ਦਾ ਰਹੇਗਾ, ਪਰ ਕੇਂਦਰ ਸਰਕਾਰ ਸਮੇਂ ਸਮੇਂ ਸਿਰ ਪੰਜਾਬ ਦੇ ਦਾਅਵੇ ਨੂੰ ਮੰਨਣ ਦੀ ਬਜਾਏ ਇਸਦੀ ਉਲਟ ਦਿਸ਼ਾ ਵਿੱਚ ਕੰਮ ਕਰ ਰਹੀ ਹੈ, ਚੰਡੀਗੜ੍ਹ ਤੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਲਗਾਉਣ ਦਾ ਕਦਮ ਵੀ ਕੇਂਦਰ ਦਾ ਪੰਜਾਬ ਵਿਰੋਧੀ ਕਦਮ ਹੈ, ਮੈਂ ਇਸ ਕਦਮ ਦੀ ਸਖ਼ਤ ਨਿੰਦਾ ਕਰਦਾ ਹਾਂ।