Kulwinder Billa Video: ਸਾਈਕਲ ਰੈਲੀ ਦੌਰਾਨ ਕੁਲਵਿੰਦਰ ਬਿੱਲਾ ਨੇ ਬੰਨਿਆ ਰੰਗ , ਗਾਇਆ `ਮੇਰਾ ਦੇਸ਼ ਹੋਵੇ ਪੰਜਾਬ`
Kulwinder Billa News: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਭੰਗੜਾ ਪਾਇਆ। ਇੱਥੇ ਸਟੇਜ 'ਤੇ ਜਿਵੇਂ ਹੀ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਗੀਤ ਸ਼ੁਰੂ ਕੀਤਾ ਤਾਂ ਉਸ ਨੇ ਪੁਲਿਸ ਕਮਿਸ਼ਨਰ ਸਿੱਧੂ ਨੂੰ ਭੰਗੜਾ ਪਾਉਣ ਦਾ ਇਸ਼ਾਰਾ ਕੀਤਾ ਜਿਸ ਤੋਂ ਬਾਅਦ ਮਨਦੀਪ ਸਿੰਘ ਸਿੱਧੂ ਨੇ ਵੀ ਆਪਣੀਆਂ ਦੋਵੇਂ ਬਾਹਾਂ ਉੱਚੀਆਂ ਕਰ ਕੇ ਭੰਗੜਾ ਪਵਾਇਆ।