Rajpura News: ਰਾਜਪੁਰਾ ਦਾ ਸਿਵਲ ਹਸਪਤਾਲ ਖੁਦ ਬਿਮਾਰ; ਦਵਾਈਆਂ ਦੀ ਘਾਟ ਕਾਰਨ ਮਰੀਜ਼ ਪਰੇਸ਼ਾਨ
Rajpura News: ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਦਵਾਈਆਂ ਨਾ ਮਿਲਣ ਕਾਰਨ ਮਰੀਜ਼ ਕਾਫੀ ਪਰੇਸ਼ਾਨ ਹੁੰਦੇ ਹਨ। ਬਹੁਤ ਘੱਟ ਦਵਾਈਆਂ ਹਨ ਜੋ ਹਸਪਤਾਲ ਦੇ ਅੰਦਰੋਂ ਹੀ ਮਿਲਦੀਆਂ ਹਨ। ਹਸਪਤਾਲ ਵਿੱਚ ਦਵਾਈਆਂ ਦੀ ਭਾਰੀ ਸਮੱਸਿਆ ਹੈ। ਸਰਕਾਰ ਦੇ ਸਿਹਤ ਸਹੂਲਤਾਂ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ।