ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ 3 ਘੰਟੇ ਲਈ ਕੀਤਾ ਗਿਆ ਮੁਫ਼ਤ, ਕਿਹਾ `ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਰਹੇਗਾ ਜਾਰੀ`
Jan 05, 2023, 17:13 PM IST
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਇੱਕ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਬਿਨਾਂ ਟੋਲ ਦੇ ਟੋਲ ਫਰੀ ਕਰ ਦਿੱਤ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅੱਜ ਵੀ ਪ੍ਰਤੀਕ ਰੂਪ ਵਿੱਚ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਿਰਫ 3 ਘੰਟੇ ਲਈ ਮੁਫਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਵਿਅਕਤੀ ਵਾਹਨ ਚਲਾਉਂਦਾ ਹੈ ਤਾਂ ਹੀ ਉਸ ਤੋਂ ਹਰ ਤਰ੍ਹਾਂ ਦਾ ਟੈਕਸ ਵਸੂਲਿਆ ਜਾਂਦਾ ਹੈ, ਕਿਉਂ ਟੋਲ ਪਲਾਜ਼ਾ ਦੇ ਨਾਂ 'ਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।