ਮਰੀਜ਼ਾਂ ਨੂੰ ਸਿਹਤ ਕੇਂਦਰਾਂ ਤੱਕ ਪਹੁੰਚਾਉਣ ਵਾਲੀ 108 ਐਂਬੂਲੈਂਸ ਸੇਵਾ ਕੰਪਨੀ ਦੇ ਮੁਲਾਜ਼ਮ ਕਰ ਰਹੇ ਨੇ ਹੜਤਾਲ,ਪ੍ਰੈਸ ਨੋਟ ਵੀ ਕੀਤਾ ਜਾਰੀ
Jan 12, 2023, 13:26 PM IST
ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਸਿਹਤ ਕੇਂਦਰਾਂ ਤੱਕ ਪਹੁੰਚਾਉਣ ਵਾਲੀ 108 ਐਂਬੂਲੈਂਸ ਸੇਵਾ ਕੰਪਨੀ ਦੇ ਮੁਲਾਜ਼ਮ ਹੜਤਾਲ ’ਤੇ ਚਲੇ ਗਏ ਹਨ। ਮੁਲਾਜ਼ਮਾਂ ਨੇ ਹੜਤਾਲ 'ਤੇ ਜਾਣ ਸਬੰਧੀ ਪ੍ਰੈੱਸ ਨੋਟ ਵੀ ਜਾਰੀ ਕੀਤਾ, ਜਿਸ 'ਚ ਉਨ੍ਹਾਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਕਿਹਾ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਜ਼ਿੰਮੇਵਾਰ ਹੋਵੇਗਾ। ਕੁਝ ਦਿਨ ਪਹਿਲਾਂ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ 108 ਐਂਬੂਲੈਂਸ ਮੁਲਾਜ਼ਮ ਐਸੋਸੀਏਸ਼ਨ ਨੇ ਦੋਸ਼ ਲਾਇਆ ਸੀ ਕਿ ਕੰਪਨੀ ਨੇ ਹਮੇਸ਼ਾ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਕੀਤਾ ਗਿਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਤੋਂ ਉਨ੍ਹਾਂ ਦੀਆਂ ਸੇਵਾਵਾਂ ਲੈਣ ਦੀ ਮੰਗ ਕਰ ਰਹੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ।