Ludhiana Accident News: ਲੁਧਿਆਣਾ `ਚ ਬੇਕਾਬੂ ਟਰੈਕਟਰ ਮੈਡੀਕਲ ਸਟੋਰ ਦਾ ਸ਼ਟਰ ਤੋੜ ਹੋਇਆ ਅੰਦਰ ਦਾਖਲ, ਡਰਾਈਵਰ ਨੂੰ ਨਹੀਂ ਸੀ ਨੀਂਦ ਤੇ ਕਾਬੂ, ਹਸਪਤਾਲ `ਚ ਦਾਖਲ..
Jan 18, 2023, 14:39 PM IST
Ludhiana Accident News: ਪੰਜਾਬ ਦੇ ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੇ ਇਕ ਮੈਡੀਕਲ ਸਟੋਰ ਦਾ ਸ਼ਟਰ ਅਤੇ ਸ਼ੀਸ਼ਾ ਤੋੜ ਕੇ ਇਕ ਟਰੈਕਟਰ ਅੰਦਰ ਵੜਿਆ ਜਿਸ ਕਾਰਨ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਦੇ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਚੰਡੀਗੜ੍ਹ ਰੋਡ 'ਤੇ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ ਪੰਜਾਬ ਮੈਡੀਕਲ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੇ ਡਰਾਈਵਰ ਨੂੰ ਨੀਂਦ ਆ ਗਈ ਸੀ ਜਿਸ ਕਾਰਨ ਉਹ ਕਾਬੂ ਨਹੀਂ ਕਰ ਸਕਿਆ ਅਤੇ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਟਰੈਕਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸਦੇ ਚਲਦੇ ਹੋਏ ਡਰਾਈਵਰ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।