Ludhiana gas leak: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਗਏ ਹੁਕਮ, ਲੁਧਿਆਣਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ 304 ਤਹਿਤ ਕੇਸ ਦਰਜ
May 01, 2023, 13:39 PM IST
Ludhiana gas leak: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਵਿੱਚ ਐਤਵਾਰ ਸਵੇਰੇ ਗੈਸ ਲੀਕ ਹੋਣ ਦੀ ਘਟਨਾ ਵਿੱਚ ਤਿੰਨ ਬੱਚਿਆਂ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ। ਪੁਲਿਸ ਨੇ ਇਲਾਕੇ ਨੂੰ ਸੀਲ ਕੀਤਾ ਜਦਕਿ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਉੱਥੇ ਤਾਇਨਾਤ ਕੀਤਾ ਗਿਆ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ ਟੀਮ ਵੀ ਘਟਨਾ ਸਥਾਨ 'ਤੇ ਪਹੁੰਚੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ ਫਿਰ ਪ੍ਰਸ਼ਾਸਨ ਵੱਲੋਂ ਹਾਈਡ੍ਰੋਜਨ ਸਲਫਾਈਡ ਗੈਸ ਦੀ ਮਾਤਰਾ ਘੱਟ ਕਰਨ ਲਈ ਕਾਸਟਿਕ ਸੋਡਾ ਦੀ ਵਰਤੋਂ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ। ਲੁਧਿਆਣਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 304 ਤਹਿਤ ਕੇਸ ਦਰਜ ਕੀਤਾ ਹੈ, ਮਾਮਲੇ ਬਾਰੇ ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ...