Ludhiana News: ਲੁਧਿਆਣਾ `ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਹੋਈ ਮੌਤ
Ludhiana gas leak: ਲੁਧਿਆਣਾ 'ਚ ਐਤਵਾਰ ਸਵੇਰੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 2 ਬੱਚਿਆਂ ਸਮੇਤ 5 ਔਰਤਾਂ ਅਤੇ 4 ਪੁਰਸ਼ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਇਹ ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇੱਕ ਇਮਾਰਤ ਵਿੱਚ ਵਾਪਰਿਆ।