Ludhiana News: ਪ੍ਰਧਾਨਗੀ ਨੂੰ ਲੈ ਕੇ ਗੁਰਦੁਆਰਾ ਸਾਹਿਬ `ਚ ਹੀ ਲੜ ਪਏ ਟਰੱਸਟ ਅਤੇ ਕਮੇਟੀ ਦੇ ਲੋਕ, ਪੁਲਿਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
Jul 04, 2023, 14:34 PM IST
Ludhiana News: ਲੁਧਿਆਣਾ ਦੇ ਪਿੰਡ ਜਰਖੜ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਟਰੱਸਟ ਅਤੇ ਕਮੇਟੀ ਵਿਚਾਲੇ ਝੜਪ ਹੋਈ ਜਿਥੇ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ 8-9 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਰਨੈਲ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੌਕੇ ਤੋਂ ਇਨੋਵਾ ਤੇ ਥਾਰ ਗੱਡੀ ਬਰਾਮਦ ਕੀਤੀ ਗਈ ਹੈ। ਗੱਡੀ ਚੋਂ ਨਜਾਇਜ਼ ਹਥਿਆਰ ਮਿਲੇ ਹਨ ਤੇ ਮਾਮਲੇ ਦੀ ਜਾਂਚ ਜਾਰੀ ਹੈ।