Ludhiana PAU Protest Video: ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ PAU `ਚ ਵਿਦਿਆਰਥੀਆਂ ਦਾ ਪ੍ਰਦਰਸ਼ਨ
Sep 07, 2023, 18:26 PM IST
Ludhiana PAU Protest Video: ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਵਿਦਿਆਰਥੀ ਅਤੇ ਵਿਦਿਆਰਥਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਟੀ ਪ੍ਰਸ਼ਾਸਨ ਦੇ ਖਿਲਾਫ ਅਣਮਿੱਥੇ ਸਮੇਂ ਦੇ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪੀਏਯੂ ਦੇ ਵਿੱਚ ਅੱਪਣੇ ਆਪ ਨੂੰ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ ਅਤੇ ਪਿਛਲੇ ਦਿਨੀਂ ਇੱਕ ਵਿਦਿਆਰਥਣ ਦੇ ਨਾਲ ਸੈਕਸੀਯਉਲ ਹਰਾਸਮੈਂਟ ਦਾ ਮਾਮਲਾ ਵੀ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਵੀ ਇੱਕ ਗੁਪਤ ਚਿੱਠੀ ਲਿਖੀ ਗਈ ਸੀ।