Ludhiana News: ਰਾਹੁਲ ਨੇ ਸ਼ਹੀਦ ਪਰਿਵਾਰ ਨੂੰ ਆਰਥਿਕ ਮਦਦ ਨੂੰ ਲੈ ਕੇ ਚੁੱਕੇ ਸਵਾਲ, ਪਰਿਵਾਰ ਬੋਲਿਆ...
Ludhiana News: ਰਾਹੁਲ ਗਾਂਧੀ ਨੇ ਸੰਸਦ 'ਚ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਅਗਨੀਵੀਰ ਦੇ ਪਰਿਵਾਰ ਨੂੰ ਆਰਥਿਕ ਮਦਦ ਨਹੀਂ ਦਿੱਤੀ ਗਈ। ਲੁਧਿਆਣਾ ਦਾ ਜਵਾਨ ਅਗਨੀਵੀਰ ਅਜੇ ਕੁਮਾਰ ਜਨਵਰੀ ਵਿੱਚ ਰਾਜੌਰੀ ਵਿੱਚ ਸ਼ਹੀਦ ਹੋ ਗਿਆ ਸੀ। ਜਦਕਿ ਰਾਜਨਾਥ ਸਿੰਘ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਫੌਜ ਨੇ ਪਰਿਵਾਰ ਨੂੰ 98 ਲੱਖ 37 ਹਜ਼ਾਰ ਰੁਪਏ ਦੇਣ ਦਾ ਦਾਅਵਾ ਵੀ ਕੀਤਾ। ਪਹਿਲਾਂ ਪਰਿਵਾਰ 48 ਲੱਖ ਰੁਪਏ ਮਿਲਣ ਦਾ ਦਾਅਵਾ ਕਰ ਰਿਹਾ ਸੀ, ਹੁਣ 50 ਲੱਖ ਰੁਪਏ ਹੋਰ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਜਿਸ ਕਾਰਨ ਹੁਣ ਰਾਹੁਲ ਗਾਂਧੀ ਆਪਣੇ ਹੀ ਸਵਾਲਾਂ ਦੇ ਕਟਹਿਰੇ ਵਿੱਚ ਹਨ।