Ludhiana Triple Murder News: ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਘਰ `ਚ ਮਿਲੀ ਲਾਸ਼, 2 ਦਿਨ ਤੋਂ ਬੰਦ ਸੀ ਦਰਵਾਜ਼ਾ
Jul 07, 2023, 15:13 PM IST
Ludhiana Triple Murder News: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਦੇ ਵਿੱਚ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੱਜ ਸਵੇਰੇ ਹੀ ਇਸ ਬਾਰੇ ਜਾਣਕਾਰੀ ਮਿਲੀ ਜਦੋਂ ਘਰ ਦਾ ਦਰਵਾਜ਼ਾ ਖੋਲ੍ਹਿਆ ਗਿਆ। ਪਤੀ ਦਾ ਨਾਂ ਚਮਨ ਲਾਲ ਉਮਰ 72 ਸਾਲ ਜਦੋਂ ਕਿ ਪਤਨੀ ਦਾ ਨਾਮ ਸੁਰਿੰਦਰ ਕੌਰ ਉਮਰ 70 ਸਾਲ ਦੇ ਕਰੀਬ, ਜਦੋਂ ਕਿ ਉਨ੍ਹਾਂ ਦੀ ਮਾਤਾ ਬਚਨ ਕੌਰ ਨੇ ਉਮਰ 90 ਸਾਲ ਤੋਂ ਵਧੇਰੇ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਉਨ੍ਹਾਂ ਨੂੰ ਅੱਜ ਸਵੇਰੇ ਹੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਜਦੋਂ ਉਹ ਘਰ ਪਹੁੰਚੇ ਤਾਂ ਤਿੰਨੇ ਹੀ ਮ੍ਰਿਤਕ ਹਾਲਤ ਦੇ ਵਿੱਚ ਪਏ ਸਨ। ਮੌਕੇ ਤੇ ਪਹੁੰਚੀ ਜੁਆਇੰਟ ਕਮਿਸ਼ਨਰ ਪੁਲਿਸ ਸੋਮੇਆਂ ਮਿਸ਼ਰਾ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹੈ ਅਤੇ ਤਿੰਨੋ ਹੀ ਸੀਨੀਅਰ ਸਿਟੀਜ਼ਨ ਸਨ। ਉਨ੍ਹਾਂ ਕਿਹਾ ਕਿ ਅਸੀਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਵਾਂਗੇ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਰੈਂਸਿਕ ਟੀਮਾਂ ਵੀ ਮੌਕੇ ਤੇ ਮੰਗਾਈਆਂ ਮੌਜੂਦ ਹਨ।