Malout News: ਸੂਬਾ ਸਰਕਾਰ ਨੇ ਔਰਤਾਂ ਦੇ ਅਧਿਕਾਰਾਂ ਤੇ ਰੁਜ਼ਗਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਕੀਤੀ ਸ਼ੁਰੂ
Malout News: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਿਹਤਮੰਦ ਰੱਖਣ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਮਲੋਟ ਵਿਖੇ ਕੈਂਪ ਲਗਾ ਕੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸੀਂ ਔਰਤਾਂ ਦੇ ਅਧਿਕਾਰਾਂ ਅਤੇ ਸਿਹਤ ਦੇ ਨਾਲ-ਨਾਲ ਰੁਜ਼ਗਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਹ ਕੈਂਪ ਸ਼ੁਰੂ ਕਰ ਰਹੇ ਹਾਂ। ਅਸੀਂ ਅੱਜ ਉਨ੍ਹਾਂ ਦੀ ਸ਼ੁਰੂਆਤ ਕੀਤੀ ਹੈ ਅਤੇ ਫਿਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ।