Manmohan Singh Death News: ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ `ਚ ਲੱਗਾ ਅੱਧਾ ਝੰਡਾ ਝੁਕਾਇਆ
Manmohan Singh Death News: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਹੈੱਡਕੁਆਰਟਰ ਵਿੱਚ ਲੱਗਿਆ ਝੰਡਾ ਅੱਧਾ ਝੁਕਾ ਦਿੱਤਾ ਗਿਆ। ਭਾਰਤ ਸਰਕਾਰ ਨੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।