Sachin Bishnoi News: ਮਾਨਸਾ ਦੀ ਅਦਾਲਤ ਨੇ ਸਚਿਨ ਬਿਸ਼ਨੋਈ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ `ਤੇ ਭੇਜਿਆ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ। ਦਰਅਸਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਗਿਆ ਸੀ। ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਅਜ਼ਰਬਾਈਜਾਨ ਪਹੁੰਚੀ ਸੀ। ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ। ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁੱਛਗਿੱਛ ਕਰੇਗੀ।