Mansa Nagar Kirtan: ਨਗਰ ਕੀਰਤਨ `ਚ ਲਿਜਾਇਆ ਗਿਆ ਸਿੱਧੂ ਦਾ 5911 ਟਰੈਕਟਰ, ਮਾਪਿਆਂ ਨੇ ਵੀ ਕੀਤੀ ਸੇਵਾ
Mansa Nagar Kirtan: ਅੱਜ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿਖੇ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸਿੱਧੂ ਮੂਸੇ ਵਾਲਾ ਦਾ ਟਰੈਕਟਰ 5911 ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਲਈ ਲਿਜਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦਾ ਸਿੱਧੂ ਮੂਸੇਵਾਲਾ ਦੀ ਹਵੇਲੀ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਸਾਡੇ ਪਿੰਡ 'ਚ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜਿਸ ਕਾਰਨ ਉਹ ਹਰ ਸਾਲ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਇਸ ਨਗਰ ਕੀਰਤਨ ਲਈ ਨਿਕਲਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਖੁਦ ਵੀ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੁੰਦਾ ਸੀ।