Mansa police ਵੱਲੋਂ ਸਾਕਾ ਨੀਲਾ ਤਾਰਾ ਸੰਬੰਧ `ਚ ਚਲਾਈ ਗਈ ਚੈਕਿੰਗ ਮੁਹਿੰਮ, ਬੱਸ ਸਟੈਂਡ ਤੇ ਬੈਗਾਂ ਅਤੇ ਬੱਸਾਂ ਦੀ ਚੈਕਿੰਗ ਕੀਤੀ ਗਈ
Sat, 03 Jun 2023-4:21 pm,
Punjab news: ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸੰਬੰਧ ਵਿੱਚ ਮਾਨਸਾ ਪੁਲੀਸ ਵੱਲੋਂ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਆਦੇਸ਼ ਤਹਿਤ ਮਾਨਸਾ ਦੇ ਬੱਸ ਸਟੈਂਡ ਅਤੇ ਭੀੜ ਭਾੜ ਵਾਲੇ ਇਲਾਕਿਆਂ ਵਿਚ ਚੈਕਿੰਗ ਕੀਤੀ ਗਈ। ਇਸ ਦੌਰਾਨ ਬੱਸ ਸਟੈਂਡ ਤੇ ਬੈਗਾਂ ਅਤੇ ਬੱਸਾਂ ਦੀ ਚੈਕਿੰਗ ਕੀਤੀ ਗਈ। ਮਾਨਜੋਗ ਡੀਜੀਪੀ ਪੰਜਾਬ ਦੇ ਆਦੇਸ਼ ਤਹਿਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫਵਾਹਾਂ ਤੇ ਧਿਆਨ ਨਾ ਦਿੱਤਾ ਜਾਵੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਕੋਈ ਵਸਤੂ ਮਿਲਦੀ ਹੈ ਜਾਂ ਕੋਈ ਜਾਣਕਾਰੀ ਹੈ ਤਾਂ ਪੁਲਿਸ ਦੇ ਨਾਲ ਸਾਂਝੀ ਕੀਤੀ ਜਾਵੇ।