Rail Roko Andolan News: ਕਿਸਾਨਾਂ ਦੀ ਰੇਲ ਰੋਕੋ ਅੰਦੋਲਨ ਕਾਰਨ ਕਈ ਗੱਡੀਆਂ ਰੱਦ; ਮਾਤਾ ਵੈਸ਼ਨੋ ਦੇਵੀ ਯਾਤਰਾ ਪ੍ਰਭਾਵਿਤ
ਕਿਸਾਨ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦੇ ਦੂਜੇ ਦਿਨ ਕਈ ਗੱਡੀਆਂ ਰੱਦ ਹੋਈਆਂ। ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ। ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ ’ਤੇ ਬੈਠ ਗਏ ਹਨ। ਰੇਲਵੇ ਟ੍ਰੈਕ ਜਾਮ ਹੋਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ ਤੱਕ ਰੇਲ ਪਟੜੀਆਂ ’ਤੇ ਰੇਲ ਗੱਡੀਆਂ ਜਾਮ ਹੋ ਗਈਆਂ ਹਨ।