Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਅੱਜ ਆਖ਼ਰੀ ਦਿਨ, ਵੱਡੀ ਗਿਣਤੀ `ਚ ਸੰਗਤ ਹੋਈ ਨਤਮਸਤਕ
Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅੱਜ ਹੈ। ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਅਤੇ ਆਖਰੀ ਦਿਨ ਨਗਰ ਕੀਰਤਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਇਹ ਨਗਰ ਕੀਰਤਨ ਸਵੇਰੇ 11:00 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਜੋ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਚਮਕੌਰ ਗੜੀ ਵਿੱਚ ਮੁਗਲ ਫੌਜ ਨਾਲ ਲੜਦੇ ਹੋਏ ਛੋਟੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਨਾਲ ਸਿੱਖ ਫੌਜੀ ਵੀ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਇਹ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 28 ਦਸੰਬਰ ਨੂੰ ਮਨਾਇਆ ਜਾਵੇਗਾ।