ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡੀ ਕਾਮਯਾਬੀ, ਮਾਸਟਰ ਮਾਈਂਡ ਗੋਲਡੀ ਬਰਾੜ ਕੈਲੀਫ਼ੋਰਨੀਆ `ਚ ਨਜ਼ਰਬੰਦ
Dec 02, 2022, 14:39 PM IST
ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਜਿਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਕਿਹਾ ਜਾਂਦਾ ਹੈ ਓਹਨੂੰ ਕੈਲੀਫ਼ੋਰਨੀਆ 'ਚ ਨਜ਼ਰਬੰਦ ਕਰ ਲਿਆ ਗਿਆ ਹੈ। ਹਾਲ 'ਚ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਇੱਕ ਬਿਆਨ ਵਾਇਰਲ ਹੋਇਆ ਸੀ ਜਿਸਦੇ ਵਿੱਚ ਓਹਨਾਂ ਨੇ ਕਿਹਾ ਸੀ ਕਿ ਗੋਲਡੀ ਬਰਾੜ ਨੂੰ ਫੜਨ ਵਾਲੇ ਨੂੰ ਮੈਂ 2 ਕਰੋੜ ਦਾ ਨਕਦ ਇਨਾਮ ਦਵਾਂਗਾ। ਕੈਲੀਫੋਰਨੀਆ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਹ ਖ਼ਬਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ, ਜੋ ਇਨਸਾਫ਼ ਦੀ ਉਡੀਕ ਕਰ ਰਹੇ ਸਨ, ਹੁਣ ਇੱਕ ਉਮੀਦ ਦੀ ਕਿਰਨ ਹੈ।