Kuldeep Dhaliwal: ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਠੋਕਿਆ ਦਾਅਵਾ
Kuldeep Dhaliwal: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਬਾਕੀ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤੇ ਹਨ। ਇਸੇ ਵਿਚਾਲੇ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਸੀਟਾਂ ਉੱਤੇ ਜਿੱਤ ਦਾ ਦਾਅਵਾ ਠੋਕਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਨੂੰ ਡੇਰਾ ਬਾਬਾ ਨਾਨਕ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ ਅਤੇ ਡੇਰਾ ਬਾਬਾ ਨਾਨਕ ਦੀ ਸੀਟ ਵੀ ਬਹੁਤ ਵਧੀਆ ਤਰੀਕੇ ਦੇ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ। ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਦੋ ਪਰਿਵਾਰਾਂ ਦਾ ਪੁਰਾਣਾ ਕਬਜ਼ਾ ਸੀ ਪਰ ਹੁਣ ਪੁਰਾਣੀਆਂ ਰੀਤਾਂ ਖਤਮ ਹੋ ਚੁੱਕੀਆਂ ਹਨ ਅਤੇ ਦੋਵਾਂ ਨੂੰ ਹੀ ਬੁਰੇ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਹਰਾਏਗੀ।