Rupnagar News: ਸਫ਼ਰ-ਏ-ਸ਼ਹਾਦਤ ਪੈਦਲ ਮਾਰਚ `ਚ ਵਿਧਾਇਕ ਦਿਨੇਸ਼ ਚੱਢਾ ਨੇ ਲਿਆ ਹਿੱਸਾ; ਵੱਡੀ ਗਿਣਤੀ `ਚ ਸੰਗਤ ਉਮੜੀ
Rupnagar News: ਰੂਪਨਗਰ ਜ਼ਿਲ੍ਹੇ ਦੇ ਪਿੰਡ ਸਰਸਾ ਨੰਗਲ 'ਚ ਸਿਰਸਾ ਨਦੀ ਦੇ ਕੰਢੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਦਾ ਸਾਲਾਨਾ ਅਲੌਕਿਕ ਸਫ਼ਰ-ਏ ਸ਼ਹਾਦਤ ਸਮਾਗਮ ਅੱਜ ਦੇਰ ਰਾਤ ਸ਼ੁਰੂ ਹੋਇਆ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗਾਇਨ ਰਾਹੀਂ ਕੀਤੀ ਗਈ। ਅਲੌਕਿਕ ਸਫ਼ਰ-ਏ-ਸ਼ਹਾਦਤ ਪੈਦਲ ਮਾਰਚ ਵਿੱਚ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਨੰਗੇ ਪੈਰੀਂ ਹਿੱਸਾ ਲਿਆ।