Modi Cabinet: ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਅਹੁਦਾ
Modi Cabinet: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਰੇਲ ਭਵਨ ਨਵੀਂ ਦਿੱਲੀ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਸ਼੍ਰੀਮਤੀ ਜਯਾ ਵਰਮਾ ਸਿਨਹਾ ਅਤੇ ਬੁਨਿਆਦੀ ਢਾਂਚਾ ਮੈਂਬਰ ਏ.ਕੇ.ਖੰਡੇਲਵਾਲ ਮੌਜੂਦ ਸਨ।