Mohali Video: ਹੁੱਲੜਬਾਜਾਂ ਨੂੰ ਰੀਲ ਬਣਾਉਣੀ ਪਈ ਮਹਿੰਗੀ, ਵੇਖੋ ਵੀਡੀਓ
Mohali News: ਪੰਜਾਬ ਦੇ ਮੋਹਾਲੀ 'ਚ ਮਸਟੈਂਗ ਗੱਡੀ 'ਤੇ ਰੱਖ ਕੇ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਿੰਡ ਸੋਹਾਣਾ ਦਾ ਦੱਸਿਆ ਜਾ ਰਿਹਾ ਹੈ। 25 ਨਵੰਬਰ ਦੀ ਦੇਰ ਰਾਤ ਪਿੰਡ ਸੋਹਾਣਾ ਵਿੱਚ ਦੋ ਨੌਜਵਾਨ ਪਟਾਕੇ ਚਲਾ ਰਹੇ ਸਨ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੂੰ ਇਹ ਵੀਡੀਓ 2 ਦਸੰਬਰ ਨੂੰ ਮਿਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੱਡੀ ਦੇ ਨੰਬਰ ਦੀ ਪਹਿਚਾਣ ਕਰ ਲਈ ਹੈ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਗੱਡੀ ਉਤਰਾਖੰਡ ਨੰਬਰ ਦੀ ਦੱਸੀ ਜਾ ਰਹੀ ਹੈ।