Mohali Girl Raped: ਨਾਬਾਲਗ ਬੱਚੀ ਨਾਲ ਹੋਇਆ ਬਲਾਤਕਾਰ, ਬੱਚੀ ਨੂੰ ਦਿੱਤਾ ਜਨਮ, ਮਾਮਲਾ ਦਰਜ
Aug 07, 2023, 17:52 PM IST
Mohali Girl Raped: ਪੰਜਾਬ ਦੇ ਜ਼ਿਲ੍ਹਾ ਮੁਹਾਲੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਬੀਤੇ ਦਿਨ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਨਾਬਾਲਗ ਬੱਚੀ ਵੱਲੋਂ ਇੱਕ ਬੱਚੀ ਨੂੰ ਜਨਮ ਦਿੱਤਾ ਗਿਆ। ਇਸ ਮਾਮਲੇ ਦੀ ਸੂਚਨਾ ਮੁਹਾਲੀ ਦੇ ਥਾਣਾ ਫੇਸ 8 ਪੁਲਿਸ ਨੂੰ ਮਿਲੀ ਤਾਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਵੱਲੋਂ ਮਾਲੂਮ ਵਿਅਕਤੀ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਅਤੇ ਤਫਤੀਸ਼ ਸ਼ੁਰੂ ਕੀਤੀ ਗਈ।