Mohali news: ਮੁਹਾਲੀ `ਚ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਹੋਈ ਮੀਟਿੰਗ `ਚ ਜਾਣੋ ਕੀ ਕੁਝ ਹੋਇਆ
Mohali Qaumi Insaf Morcha Protest news: ਪੰਜਾਬ ਦੇ ਮੁਹਾਲੀ ਜ਼ਿਲ੍ਹੇ 'ਚ ਕਈ ਮਹੀਨਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ ਵਾਈਪੀਐਸ ਚੌਕ 'ਤੇ ਰਸਤਾ ਬੰਦ ਕੀਤਾ ਹੋਇਆ ਹੈ। ਇਸ ਨੂੰ ਲੈ ਕੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਰਸਤੇ ਨੂੰ ਖੋਲ੍ਹਿਆ ਜਾਵੇ। ਇਸ ਨੂੰ ਲੈ ਕੇ ਅੱਜ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ ਪਰ ਇਸ ਵਿੱਚ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਲਈ ਸਹਿਮਤੀ ਨਹੀਂ ਬਣੀ ਪਰ ਇੱਕ ਪਾਸੇ ਦਾ ਰਸਤਾ ਖੋਲ੍ਹਣ ਵਿੱਚ ਸਹਿਮਤੀ ਬਣੀ ਹੈ।