Morinda Gurudwara beadbi news: ਮੁਰਿੰਡਾ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਜਸਵੀਰ ਸਿੰਘ ਦੀ ਮੌਤ, ਮਾਨਸਾ ਦੇ ਸਿਵਲ ਹਸਪਤਾਲ `ਚ ਪਰਿਵਾਰ ਦਾ ਕੀਤਾ ਜਾ ਰਿਹਾ ਇੰਤਜਾਰ
May 02, 2023, 15:13 PM IST
Morinda Gurudwara beadbi news: ਮੁਰਿੰਡਾ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਜਸਵੀਰ ਸਿੰਘ ਦੀ ਮੌਤ ਤੋਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ 'ਚ ਪਰਿਵਾਰ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਐਸਐਸਪੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਨਹੀਂ ਆਉਂਦਾ ਤਾਂ ਮ੍ਰਿਤਕ ਦੀ ਸ਼ਨਾਖਤ ਕਰਨ ਤੋਂ ਬਾਅਦ ਉਸ ਦਾ ਪੋਸਟ-ਮਾਰਟਮ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦਾ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।