ਮੋਟਰਸਾਈਕਲ ਖੰਭੇ ਨਾਲ ਟਕਰਾਇਆ, ਇਕ ਦੀ ਮੌਤ, ਦੂਜਾ ਜ਼ਖ਼ਮੀ
Ludhiana News: ਲੁਧਿਆਣਾ ਦੇ ਜਵਾਕ ਇਲਾਕੇ ਵਿੱਚ ਦੇਰ ਰਾਤ ਮੋਟਰਸਾਈਕਲ ਸਵਾਰ ਦੀ ਬਿਜਲੀ ਦੇ ਖੰਭੇ ਨਾਲ ਟੱਕਰ ਹੋ ਗਈ। ਟੱਕਰ ਐਨੀ ਜ਼ਿਆਦਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਇੱਕ ਕਾਰ ਨੂੰ ਪਾਸ ਕਰ ਰਿਹਾ ਸੀ ਤਾਂ ਅਚਾਨਕ ਉਹ ਖੰਭੇ ਨਾਲ ਟਕਰਾਅ ਗਿਆ। ਇਸ ਘਟਨਾ ਤੋਂ ਬਾਅਦ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।