Khanna Fire News: ਖੰਨਾ `ਚ ਚਲਦੀ ਕਾਰ ਬਣੀ ਅੱਗ ਦਾ ਗੋਲਾ, ਜਾਨ ਨੁਕਸਾਨ ਤੋਂ ਰਿਹਾ ਬਚਾਅ
ਖੰਨਾ 'ਚ ਚੱਲਦੀ ਕਾਰ ਨੂੰ ਅੱਗ ਲੱਗ ਗਈ। ਗਨਿਮਤ ਇਹ ਰਹੀ ਕਿ ਡਰਾਈਵਰ ਨੇ ਇੰਜਣ 'ਚੋਂ ਧੂੰਆਂ ਨਿਕਲਦਾ ਦੇਖ ਕੇ ਕਾਰ ਰੋਕ ਲਈ ਅਤੇ ਬਾਹਰ ਨਿਕਲ ਗਿਆ। ਉਸ ਨੇ ਗੁਰਦੁਆਰਾ ਸਾਹਿਬ 'ਚ ਅਨਾਊਂਸਮੈਂਟ ਕਰਵਾਈ। ਜਿਸ ਤੋਂ ਬਾਅਦ ਲੋਕ ਇਕੱਠੇ ਹੋ ਗਏ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਜਿਸ ਕਾਰਨ ਆਸ-ਪਾਸ ਖੜ੍ਹੀ ਸੈਂਕੜੇ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋਣ ਤੋਂ ਬਚ ਗਈ। ਪਰ ਕਾਰ ਪੂਰੀ ਤਰ੍ਹਾਂ ਸੜਕੇ ਸੁਆਹ ਹੋ ਗਈ।