MP Malvinder Kang: ਐਮਪੀ ਮਲਵਿੰਦਰ ਕੰਗ ਨੇ ਸੁਖਬੀਰ ਬਾਦਲ `ਤੇ ਹੋਏ ਹਮਲੇ ਨੂੰ ਸ਼ਰਮਨਾਕ ਕਾਰਾ ਦੱਸਿਆ
MP Malvinder Kang: ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਪੰਜਾਬ ਪੁਲਿਸ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਘਟੀਆ ਹਰਕਤ ਕਰਨ ਵਾਲੇ ਨੂੰ ਕਿਸੇ ਵੀ ਕੀਮਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।