Muktsar News: ਪ੍ਰੋਪਟੀ ਡੀਲਰਾਂ ਨੇ ਡੀਸੀ ਦਫ਼ਤਰ ਅੱਗੇ ਮੱਝ ਬੰਨ੍ਹਕੇ ਪ੍ਰਦਰਸ਼ਨ ਕੀਤਾ
Muktsar News: ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿਚ ਪ੍ਰਾਪਰਟੀ ਦੇ ਵਧਾਏ ਗਏ ਕੁਲੈਕਟਰ ਰੇਟਾਂ ਸਬੰਧੀ ਲਗਾਤਾਰ ਪ੍ਰਾਪਰਟੀ ਕਾਰੋਬਾਰੀ ਅਤੇ ਪ੍ਰਾਪਰਟੀ ਡੀਲਰ ਸੰਘਰਸ਼ ਕਰ ਰਹੇ ਹਨ। ਇਸ ਤਹਿਤ ਕੋਟਕਪੂਰਾ ਚੌਂਕ ਵਿਖੇ ਲਗਾਤਾਰ ਧਰਨਾ ਚੱਲ ਰਿਹਾ ਹੈ। ਪ੍ਰਾਪਰਟੀ ਡੀਲਰਾਂ ਅਤੇ ਕਾਰੋਬਾਰੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਹਨਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਨਾਲ ਮੱਝ ਅਤੇ ਵੱਛਾ ਬੰਨ੍ਹ ਕੇ ਉਸ ਸਾਹਮਣੈ ਬੀਨ ਵਜਾਈ।