Nabha Nagar Kirtan Video: ਨਾਭਾ ਦੇ ਇਤਿਹਾਸਿਕ ਗੁਰਦੁਆਰੇ `ਚ ਪੰਜ ਪਿਆਰਿਆਂ ਦੀ ਰਹਿਣਮਾਈ ਹੇਠ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Nabha Nagar Kirtan Video: ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਚਰਨ ਛੋ ਪ੍ਰਾਪਤ ਪਾਤਸ਼ਾਹੀ ਨੌਵੀਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਰਹਿਣਮਾਈ ਹੇਠ ਸਜਾਇਆ ਗਿਆ। ਇਸ ਪਵਿੱਤਰ ਅਸਥਾਨ ਤੇ ਨੌਵੇਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ 1665 ਈਸਵੀ ਨੂੰ ਅਸਾਮ ਦੀ ਯਾਤਰਾ ਮੌਕੇ ਦੋ ਰਾਤਾਂ ਤਿੰਨ ਦਿਨ ਠਹਿਰੇ ਸਨ। ਨਗਰ ਕੀਰਤਨ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਪਹੁੰਚ ਕੇ ਸ਼ਿਰਕਤ ਕੀਤੀ। ਇਸ ਮੌਕੇ ਤੇ ਇਲਾਕੇ ਦੀਆਂ ਸੰਗਤਾਂ ਆਪਣੇ ਆਪਣੇ ਵਹੀਕਲਾਂ ਨੂੰ ਫੁੱਲਾਂ ਨਾਲ ਸਜਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਪਹੁੰਚੀਆਂ। ਪਿੰਡਾਂ ਦੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ, ਪਿੰਡਾਂ ਦੇ ਵਿੱਚ ਪੰਜ ਪਿਆਰਿਆਂ ਦਾ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਜਾਂਦਾ ਹੈ।