Nagar Kirtan News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ
Nagar Kirtan News: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਾਹਿਬ ਸਜਾਇਆ ਗਿਆ। ਇਸ ਦੌਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।