Nabha News: ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Nabha News: ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਰੋਹਟਾ ਸਾਹਿਬ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਪੰਜ ਨਿਸ਼ਾਨਚੀ ਸਿੰਘ ਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਉਪਰਾਲਾ ਹਰ ਸਾਲ ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਕੀਤਾ ਜਾਂਦਾ ਹੈ।
ਨਗਰ ਕੀਰਤਨ ਰੋਟਾ ਸਾਬ ਤੋਂ ਹੁੰਦਾ ਹੋਇਆ, ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਫਤਿਹਗੜ੍ਹ ਸਾਹਿਬ ਦੀ ਧਰਤੀ ਉਤੇ ਜਾ ਕੇ ਸਮਾਪਤ ਹੋਵੇਗਾ। ਪਿੰਡਾਂ ਵਿੱਚ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਹੋਰ ਸਿੰਘਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਭਾ ਹਲਕੇ ਤੋਂ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਨਾਭਾ ਹਲਕੇ ਦੇ ਪਿੰਡਾਂ ਵਿੱਚ ਹੁੰਦਾ ਹੋਇਆ ਸ਼ਾਮ ਨੂੰ ਫਤਿਹਗੜ੍ਹ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।