ਖੰਨਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Khanna News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਖੰਨਾ ਸ਼ਹਿਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ ਅਤੇ ਖੁਸ਼ੀਆਂ ਮਨਾਈਆਂ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਿਕਲੇ ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ ਤੇ ਜੈਕਾਰਿਆਂ ਨਾਲ ਸਾਰਾ ਮਾਹੌਲ ਧਾਰਮਿਕ ਬਣ ਗਿਆ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੇਵਾ ਭਾਵ ਨਾਲ ਲੰਗਰ ਦੀ ਵਿਵਸਥਾ ਕੀਤੀ
See more

Recommended Videos