Ludhiana News: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ludhiana News: ਲੁਧਿਆਣਾ ਵਿੱਚ ਹਿੰਦ ਦੀ ਚਾਦਰ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੋਂ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਚੌੜਾ ਬਾਜ਼ਾਰ ਖੁੱਡ ਮੁਹੱਲਾ ਅਤੇ ਵਾਪਸੀ ਗੁਰਦੁਆਰਾ ਦੁਖ ਨਿਵਾਰਨ ਵਿਖੇ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਗੁਰੂ ਦੇ ਸੇਵਾਦਾਰਾਂ ਵੱਲੋਂ ਗੁਰੂ ਪ੍ਰਸਾਦ ਲੰਗਰ ਚਾਹ ਪਕੌੜੇ ਬਿਸਕੁਟ ਬ੍ਰੈਡ ਆਦਿ ਦੇ ਖੁੱਲ੍ਹੇ ਲੰਗਰ ਲਗਾਏ ਗਏ। ਨਗਰ ਕੀਰਤਨ ਵਿੱਚ ਨਿਹੰਗ ਸਿੰਘ ਬਾਣੇ ਵਿੱਚ ਸਜੇ ਨੌਜਵਾਨਾਂ ਨੇ ਗੱਤਕਾ ਖੇਡਿਆ ਅਤੇ ਇਸ ਮੌਕੇ ਸ਼ਬਦ ਕੀਰਤਨ ਵੀ ਹੋਇਆ।