PM Modi Oath Ceremony: `ਮੈਂ ਨਰਿੰਦਰ ਦਾਮੋਦਰਦਾਸ ਮੋਦੀ ਈਸ਼ਵਰ ਦੀ ਸਹੁੰ ਖਾਂਦਾ ਹਾਂ...`, ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਮੋਦੀ
PM Modi Oath Ceremony: ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਐਨਡੀਏ ਦੀ ਸਰਕਾਰ ਬਣੀ। ਐਨਡੀਏ ਦੇ ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਨਰਿੰਦਰ ਮੋਦੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਹੁੰ ਚੁਕਾਈ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ 2014 ਅਤੇ 2019 ਵਿੱਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ।