Jammu Delhi-Katra Expressway: NHAI ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੱਖ ਸਕੱਤਰ ਨੇ ਡੀਜੀਪੀ ਨੂੰ ਲਿਖਿਆ ਪੱਤਰ
Jammu Delhi-Katra Expressway: ਪੰਜਾਬ ਵਿੱਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈੱਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਨੂੰ ਤੁਰੰਤ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਉਪਰ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ।