Nirmal Rishi Interview: `ਗੁਲਾਬੋ ਮਾਸੀ` ਤੋਂ ਲੈ ਕੇ ਪੰਜਾਬੀ ਫ਼ਿਲਮਾਂ ਦੀ ਬੇਬੇ ਤੋਂ ਲੈ ਕੇ ਪਦਮ ਸ੍ਰੀ ਦਾ ਸ਼ਾਨਦਾਰ ਸਫਰ, ਸੁਣੋ ਨਿਰਮਲ ਰਿਸ਼ੀ ਨਾਲ ਖ਼ਾਸ ਗੱਲਬਾਤ
रिया बावा Mon, 29 Jan 2024-7:54 am,
Padam Shree Nirmal Rishi: ਪ੍ਰਸਿੱਧ ਪੰਜਾਬੀ ਅਦਾਕਾਰ ਨਿਰਮਲ ਰਿਸ਼ੀ ਨੂੰ ਪਦਮਸ਼੍ਰੀ (Padma Shri) ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਜੇਕਰ ਨਿਰਮਲ ਰਿਸ਼ੀ ਦੀ ਗੱਲ ਕੀਤੀ ਜਾਵੇ ਤਾਂ ਦੱਸ ਦਈਏ ਕਿ ਨਿਰਮਲ ਰਿਸ਼ੀ ਇੱਕ ਪੰਜਾਬੀ ਫਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਹੈ। ਉਹਨਾਂ ਨੂੰ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ (1983) ਵਿੱਚ ''ਗੁਲਾਬੋ ਮਾਸੀ'' ਦੀ ਭੂਮਿਕਾ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਕਲਾਂ ਵਿੱਚ 1943 ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਬਲਦੇਵ ਕ੍ਰਿਸ਼ਨ ਰਿਸ਼ੀ ਅਤੇ ਮਾਤਾ ਦਾ ਨਾਂ ਬਚਨੀ ਦੇਵੀ ਸੀ। ਉਸ ਨੂੰ ਸਕੂਲ ਦੇ ਦਿਨਾਂ ਤੋਂ ਹੀ ਰੰਗਮੰਚ ਦਾ ਬਹੁਤ ਸ਼ੌਕ ਸੀ।