NK Sharma Resign: ਐਨਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
NK Sharma Resign: ਡੇਰਾਬੱਸੀ ਵਿਧਾਨ ਸਭਾ ਹਲਕਾ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ 32 ਸਾਲ ਪਾਰਟੀ ਦੀ ਇਮਾਨਦਾਰੀ ਦੇ ਨਾਲ ਸੇਵਾ ਕੀਤੀ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਲਈ ਪਾਰਟੀ ਵਿੱਚ ਵਿਚਰਨਾ ਔਖਾ ਹੋ ਗਿਆ ਸੀ ਕਿਉਂਕਿ ਜਿਸ ਤਰ੍ਹਾਂ ਧਾਰਮਿਕ ਸ਼ਖਸੀਅਤਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਖਿਲਾਫ ਕਾਰਵਾਈ ਕੀਤੀ ਜਾ ਰਹੀ ਸੀ ਇਹ ਇੱਕ ਨਿੰਦਣਯੋਗ ਹੈ ਤੇ ਉਹ ਪਾਰਟੀ ਵਿੱਚ ਰਹਿ ਕੇ ਕੰਮ ਨਹੀਂ ਕਰ ਸਕਦੇ ਸਨ। ਇਸ ਲਈ ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਹੈ।