Sarwan Singh Pandher: ਮੰਡੀਆਂ `ਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਮਗਰੋਂ ਪੰਧੇਰ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
Sarwan Singh Pandher: ਪੰਜਾਬ ਵਿੱਚ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਹੋਣ ਉਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਇਸ ਸਮੇਂ ਝੋਨੀਆਂ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ। ਜਿਸ ਨੂੰ ਚੁੱਕਣ ਲਈ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਸ਼ੰਭੂ ਬਾਰਡਰ ਉਤੇ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਇਸ ਵਿੱਚ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਕ ਵੱਡੇ ਸੰਘਰਸ਼ ਦਾ ਖਾਕਾ ਖਿੱਚਿਆ ਜਾਵੇਗਾ।