Nri couple Beat in Himachal: ਸਾਬਕਾ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਕੀਤਾ ਫੋਨ, ਕਾਰਵਾਈ ਦੀ ਕੀਤੀ ਮੰਗ
Nri couple Beat in Himachal: ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ 'ਚ NRI ਪਰਿਵਾਰ 'ਤੇ ਹੋਏ ਹਮਲੇ ਨੂੰ ਲੈ ਕੇ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਮੁਲਜਮਾਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ।