Nuh Violence Latest News: ਹਰਿਆਣਾ `ਚ ਹਾਈ ਅਲਰਟ ਜਾਰੀ, ਕਈ ਥਾਵਾਂ `ਤੇ ਇੰਟਰਨੈੱਟ ਸੇਵਾਵਾਂ ਬੰਦ
Aug 02, 2023, 10:00 AM IST
Haryana's Nuh Violence Latest News Today: ਹਰਿਆਣਾ ਨੇ ਨੂਹ 'ਚ ਹੋਈ ਹਿੰਸਾ ਤੋਂ ਬਾਅਦ ਹੁਣ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਈ ਥਾਵਾਂ 'ਤੇ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਕਈ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਇਹ ਹਿੰਸਾ ਕਿਸੇ ਵੱਡੀ ਸਾਜਿਸ਼ ਦੇ ਤਹਿਤ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਹ ਗੱਲ ਵੀ ਕਹਿ ਜਾ ਰਹੀ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।