Manu Bhaker ਭਾਰਤ ਪਹੁੰਚੀ ਓਲੰਪਿਕਸ ਮੈਡਲ ਜੇਤੂ ਮਨੂ ਭਾਕਰ, ਦਿੱਲੀ ਏਅਰਪੋਰਟ `ਤੇ ਹੋਇਆ ਸ਼ਾਨਦਾਰ ਸਵਾਗਤ
Manu Bhaker: ਪੈਰਿਸ ਓਲੰਪਿਕ 'ਚ 2-2 ਤਗਮੇ ਜਿੱਤਣ ਤੋਂ ਬਾਅਦ ਨਿਸ਼ਾਨੇਬਾਜ਼ ਮਨੂ ਭਾਕਰ ਭਾਰਤ ਪਰਤ ਆਈ ਹੈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਦੇ ਟਰਮੀਨਲ-3 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੋਚ ਜਸਪਾਲ ਰਾਣਾ ਵੀ ਮੌਜੂਦ ਸਨ। ਏਅਰਪੋਰਟ 'ਤੇ ਮੌਜੂਦ ਪ੍ਰਸ਼ੰਸਕਾਂ ਨੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਢੋਲ ਵਜਾ ਕੇ ਨਿੱਘਾ ਸਵਾਗਤ ਕੀਤਾ। ਨੇ ਭਾਕਰ ਨੇ 10 ਮੀਟਰ ਏਅਰ ਪਿਸਟਲ ਵਿੱਚ ਦੋ ਕਾਂਸੀ ਦੇ ਤਗਮੇ ਜਿੱਤੇ ਹਨ।