J&K CM: ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
J&K CM: ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। 54 ਸਾਲਾ ਅਬਦੁੱਲਾ ਨੇ ਦੂਜੀ ਵਾਰ ਜੰਮੂ-ਕਸ਼ਮੀਰ ਦੀ ਕਮਾਨ ਸੰਭਾਲੀ ਹੈ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਪਾਰਟੀ ਨੇ 95 ਵਿੱਚੋਂ 42 ਸੀਟਾਂ ਜਿੱਤੀਆਂ ਸਨ। ਜਦਕਿ ਨੈਸ਼ਨਲ ਕਾਨਫਰੰਸ ਦੀ ਭਾਈਵਾਲ ਕਾਂਗਰਸ ਨੇ ਵੀ ਛੇ ਸੀਟਾਂ ਜਿੱਤੀਆਂ ਹਨ। ਗਠਜੋੜ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਅਜਿਹੇ ਵਿੱਚ ਉਮਰ ਅਬਦੁੱਲਾ ਲਈ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ।