Bathinda Harsimrat protest: ਮਹਿਲਾ ਦਿਵਸ ਮੌਕੇ ਬਠਿੰਡਾ ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਧਰਨਾ ਦਿੱਤਾ!
Bathinda Harsimrat protest: ਮਹਿਲਾ ਦਿਵਸ ਮੌਕੇ ਬਠਿੰਡਾ ਅਕਾਲੀ ਦਲ ਇਸਤਰੀ ਵਿੰਗ ਦੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਪਹੁੰਚੇ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨਾਲ ਝੂਠ ਬੋਲ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਅਤੇ 2 ਸਾਲ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ, ਪਰ ਅੱਜ ਦੋ ਸਾਲ ਹੋ ਗਏ ਮੁੱਖ ਮੰਤਰੀ ਨੇ ਪੰਜਾਬ ਦੀ ਕਿਸੇ ਵੀ ਮਹਿਲਾ ਨੂੰ ਪੈਸੇ ਨਹੀਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਸਗਨ ਸਕੀਮ, ਆਟਾ-ਦਾਲ ਸਕੀਮ ਅਤੇ ਪੈਨਸ਼ਨ ਸਕੀਮ ਜੋ ਅਕਾਲੀ ਦਲ ਨੇ ਸ਼ੁਰੂ ਕੀਤੀ ਸੀ, ਨੂੰ ਬੰਦ ਕਰਨ ਵਿੱਚ ਲੱਗੀ ਹੋਈ ਹੈ।